ਪੱਤਰ ਪ੍ਰੇਰਕ
ਹੁਸ਼ਿਆਰਪੁਰ, 11 ਨਵੰਬਰ
ਹੁਸ਼ਿਆਰਪੁਰ ਵਿੱਚ ਅੱਜ 19 ਨਵੇਂ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਜਦਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ। 19 ਮਰੀਜ਼ਾਂ ਵਿੱਚੋਂ 6 ਹੁਸ਼ਿਆਰਪੁਰ ਸ਼ਹਿਰੀ ਖੇਤਰ ਅਤੇ ਬਾਕੀ ਪੇਂਡੂ ਖੇਤਰਾਂ ਨਾਲ ਸਬੰਧਤ ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 226 ਮੌਤਾਂ ਹੋ ਚੁੱਕੀਆਂ ਹਨ, 185 ਕੇਸ ਐਕਟਿਵ ਹਨ ਜਦੋਂਕਿ 6066 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ। ਮਰਨ ਵਾਲੇ ਮਰੀਜ਼ ਪਿੱਪਲਾਂਵਾਲਾ ਤੇ ਨਿਆੜਾ ਪਿੰਡਾਂ ਦੇ ਸਨ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਦੋ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 100 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 15889 ਹੋ ਗਈ ਜਦਕਿ ਮੌਤਾਂ ਦਾ ਅੰਕੜਾ 491 ਹੋ ਗਿਆ ਹੈ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਅੱਜ ਜ਼ਿਲ੍ਹੇ ਵਿੱਚ ਕਰੋਨਾ ਦੇ 26 ਹੋਰ ਨਵੇਂ ਪਾਜ਼ੇਟਿਵ ਕੇਸ ਮਿਲੇ ਹਨ। ਇਸ ਦੌਰਾਨ ਕਰੋਨਾ ਕਾਰਨ ਮੌਤ ਤੋਂ ਬਚਾਅ ਰਿਹਾ। ਸਿਹਤ ਵਿਭਾਗ ਤੋਂ ਪ੍ਰਾਪਤ ਵੇਰਵਿਆਂ ਮੁਤਾਬਿਕ ਅੱਜ ਜ਼ਿਲ੍ਹੇ ਵਿੱਚ 26 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਜਿਲੇ ਵਿਚ ਕੋਰੋਨਾ ਪੀੜਤਾ ਦੀ ਗਿਣਤੀ ਵੱਧ ਕੇ 12142 ਹੋ ਗਈ ਹੈ ਅਤੇ ਇਸ ਵਿੱਚੋਂ 11368 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੌਰਾਨ ਅੱਜ ਵੀ 18 ਮਰੀਜ਼ ਠੀਕ ਹੋਏ ਹਨ। ਇਸ ਵੇਲੇ 304 ਮਰੀਜ਼ ਜੇਰੇ ਇਲਾਜ ਹਨ ਅਤੇ ਹੁਣ ਤੱਕ ਕਰੋਨਾ ਕਾਰਨ ਜ਼ਿਲ੍ਹੇ ਵਿੱਚ 470 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।