ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 4 ਅਗਸਤ
ਜਲੰਧਰ ਦੇ ‘ਆਪ’ ਵਿਧਾਇਕ ਰਮਨ ਅਰੋੜਾ ਦੇ ਫਰਜ਼ੀ ਪੀਏ ਬਣ ਕੇ ਸਰਕਾਰੀ ਦਫਤਰਾਂ ਵਿੱਚ ਰੋਅਬ ਪਾਉਣ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ।
ਥਾਣਾ ਡਿਵੀਜ਼ਨ ਨੰਬਰ 4 ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਵਿਧਾਇਕ ਰਮਨ ਅਰੋੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੋਈ ਉਨ੍ਹਾਂ ਦਾ ਪੀਏ ਬਣ ਕੇ ਸਰਕਾਰੀ ਮੁਲਾਜ਼ਮਾਂ ’ਤੇ ਰੋਅਬ ਪਾ ਕੇ ਕੰਮ ਕਰਵਾ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਦੋ ਸਕੇ ਭਰਾਵਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੀ ਪਛਾਣ ਰੋਹਿਤ ਕੁਮਾਰ ਅਤੇ ਅਜੈ ਕੁਮਾਰ ਵਜੋਂ ਹੋਈ ਹੈ। ਪੁਲੀਸ ਦੋਵਾਂ ਭਰਾਵਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ।