ਹੁਸ਼ਿਆਰਪੁਰ: ਸੀਨੀਅਰ ਵਿਮੈਨ 20-20 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਵਿਚ ਹੁਸ਼ਿਆਰਪੁਰ ਦੀ ਟੀਮ ਨੇ ਕਪੂਰਥਲਾ ਦੀ ਟੀਮ ਨੂੰ 8 ਵਿਕਟਾਂ ਨਾਲ ਹਰਾ ਕੇ ਕੁਆਰਟਰ ਫ਼ਾਈਨਲ ’ਚ ਪ੍ਰਵੇਸ਼ ਕੀਤਾ। ਹੁਸ਼ਿਆਰਪੁਰ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਕਪੂਰਥਲਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 12.4 ਓਵਰ ਵਿਚ ਕੇਵਲ 27 ਦੌੜਾਂ ਬਣਾਈਆਂ। ਹੁਸ਼ਿਆਰਪੁਰ ਦੀ ਟੀਮ ਨੇ ਕੇਵਲ 3.2 ਓਵਰਾਂ ਵਿਚ ਦੋ ਵਿਕਟਾਂ ਦੇ ਨੁਕਸਾਨ ਨਾਲ 28 ਦੌੜਾਂ ਬਣਾ ਕੇ ਮੈਚ ਜਿੱਤ ਲਿਆ ਅਤੇ ਕੁਆਰਟਰ ਫ਼ਾਈਨਲ ’ਚ ਪ੍ਰਵੇਸ਼ ਕੀਤਾ।