ਪੱਤਰ ਪ੍ਰੇਰਕ
ਮੁਕੇਰੀਆਂ, 29 ਅਕਤੂਬਰ
ਦਸ਼ਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖਸ਼ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ ਕਾਲਜ ਗੱਤਕਾ ਮੁਕਾਬਲਿਆਂ ਵਿੱਚੋਂ ਫਰੀ ਸੋਟੀ ਵਿੱਚੋਂ ਚਾਂਦੀ ਦਾ ਤਗਮਾ ਜਿੱਤਿਆ ਹੈ।
ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਬੀਤੀ 19 ਅਕਤੂਬਰ ਨੂੰ ਪੰਜਾਬ ਯੂਨੀਵਰਸਿਟੀ ਵੱਲੋਂ ਅੰਤਰ ਕਾਲਜ ਗੱਤਕਾ ਮੁਕਾਬਲੇ ਕਰਵਾਏ ਗਏ ਸਨ। ਇਸ ਵਿੱਚ ਵੱਖ ਵੱਖ ਕਾਲਜਾਂ ਦੀਆਂ 12 ਟੀਮਾਂ ਨੇ ਹਿੱਸਾ ਲਿਆ ਸੀ। ਵਿਭਾਗੀ ਮੁਖੀ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ 12 ਟੀਮਾਂ ਨਾਲ ਮੁਕਾਬਲਾ ਕਰਦਿਆਂ ਵਿਦਿਆਰਥਣ ਅਪਾਰਜੀਤ, ਗੁਰਦੀਕਸ਼ਾ, ਜਸਮੀਤ ਕੌਰ ਅਤੇ ਮੰਨਤ ਠਾਕੁਰ ਨੇ ਫਰੀ ਸੋਟੀ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਗੁਰਦੀਕਸ਼ਾ ਨੇ ਫਰੀ ਸੋਟੀ ਦੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ, ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ, ਵਿਭਾਗੀ ਮੁਖੀ ਡਾ. ਰਾਜਵਿੰਦਰ ਕੌਰ ਅਤੇ ਸਹਾਇਕ ਪ੍ਰੋ. ਸ੍ਰੀਮਤੀ ਰਾਜਦੀਪ ਕੌਰ ਨੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।