ਕਪੂਰਥਲਾ:
ਕੇਂਦਰੀ ਜੇਲ੍ਹ ’ਚ ਕੈਦੀ ਦੀ ਸਿਹਤ ਖਰਾਬ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਡਿਊਟੀ ’ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਕੈਦੀ ਕਰਨਪਾਲ ਗੋਇਲ, ਜਿਸ ਨੂੰ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਸਿਵਲ ਹਸਪਤਾਲ ਕਪੂਰਥਲਾ ਵਿੱਚ ਸਿਹਤ ਖਰਾਬ ਹੋਣ ਕਾਰਨ ਇਲਾਜ ਲਈ ਲੈ ਕੇ ਆਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ। -ਨਿੱਜੀ ਪੱਤਰ ਪ੍ਰੇਰਕ