ਜਸਬੀਰ ਸਿੰਘ ਚਾਨਾ
ਫਗਵਾੜਾ, 9 ਫਰਵਰੀ
ਬੰਦੀ ਸਿੱਖਾਂ ਦੀ ਰਿਹਾਈ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਦੀ ਅਗਵਾਈ ’ਚ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਇੱਥੇ ਇੱਕ ਹੋਟਲ ’ਚ ਹੋਈ। ਮੀਟਿੰਗ ’ਚ ਬੰਦੀ ਸਿੱਖਾਂ ਦੀ ਰਿਹਾਈ ਲਈ ਗੱਲਬਾਤ ਕੀਤੀ ਗਈ। ਇਸ ਮੌਕੇ ਸ੍ਰੀ ਸ਼ੇਖਾਵਤ ਨੂੰ ਮੰਗ ਪੱਤਰ ਸੌਂਪਿਆ ਗਿਆ।
ਸਿੱਖ ਜਥੇਬੰਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਬੰਧੀ 2019 ’ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਮੌਕੇ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਸੀ ਪਰ ਅਜੇ ਤੱਕ ਇਸ ’ਤੇ ਅਮਲ ਨਹੀਂ ਹੋਇਆ। ਹਰਜਿੰਦਰ ਸਿੰਘ ਮਾਝੀ ਦਰਬਾਰ- ਏ- ਖਾਲਸਾ, ਸੁਖਦੇਵ ਸਿੰਘ ਫਗਵਾੜਾ ਅਲਾਇੰਸ ਆਪ ਸਿੱਖ ਅਰਗੇਨਾਈਜੇਸ਼ਨ ਨੇ ਕਿਹਾ ਕਿ ਵੱਖ ਵੱਖ ਕੇਸਾਂ ’ਚ ਨਜਾਇਜ਼ ਤੌਰ ’ਤੇ ਨਜ਼ਰਬੰਦ ਇਨ੍ਹਾਂ ਬੰਦੀ ਸਿੰਘਾਂ ਦੀ ਜਲਦ ਰਿਹਾਈ ਕੀਤੀ ਜਾਵੇ। ਉਨ੍ਹਾਂ ਬਲਵੰਤ ਸਿੰਘ ਰਾਜੋਆਣਾ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਵੀ ਉਮਰ ਕੈਦ ’ਚ ਤਬਦੀਲ ਕਰਨ ਦੀ ਵਕਾਲਤ ਕੀਤੀ।
ਗਜੇਂਦਰ ਸ਼ੇਖਾਵਤ ਤੇ ਸਾਂਪਲਾ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਦੀ ਗੱਲ ਮੋਦੀ ਸਰਕਾਰ ਤੱਕ ਪਹੁੰਚਾ ਦਿੱਤੀ ਗਈ ਹੈ ਤੇ ਜਲਦ ਹੀ ਇਸ ’ਤੇ ਕਾਰਵਾਈ ਸ਼ੁਰੂ ਹੋਣ ਦੀ ਉਮੀਦ ਹੈ। ਮੀਟਿੰਗ ਦੌਰਾਨ ਭਾਜਪਾ ਦੇ ਵੱਖ ਵੱਖ ਸਥਾਨਕ ਆਗੂਆਂ ਨੇ ਹਲਕੇ ਦੀਆਂ ਸਮੱਸਿਆਵਾਂ ਤੇ ਪਾਰਟੀ ਆਗੂਆਂ ਵੱਲੋਂ ਕਰਵਾਏ ਕੰਮਾਂ ਬਾਰੇ ਜਾਣਕਾਰੀ ਦਿੱਤੀ। ਵਫ਼ਦ ਵਿੱਚ ਹਰਜਿੰਦਰ ਸਿੰਘ ਮਾਝੀ, ਹਰਦੀਪ ਸਿੰਘ ਡਬਿਡਬਿੀ, ਗੁਰਚਰਨ ਸਿੰਘ, ਜੱਥੇਦਾਰ ਜਗਤਾਰ ਸਿੰਘ, ਜਸਪਾਲ ਸਿੰਘ ਮੰਝਪੁਰ, ਗੁਰਪਾਲ ਸਿੰਘ ਮੌਲੀ ਆਦਿ ਸ਼ਾਮਲ ਸਨ।
ਬਚਿੱਤਰ ਸਿੰਘ ਕੋਹਾੜ (ਸ਼੍ਰੋਮਣੀ ਅਕਾਲੀ ਦਲ)
ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (ਕਾਂਗਰਸ)
ਰਤਨ ਸਿੰਘ ਕਾਕੜ ਕਲਾਂ (ਆਪ)
ਨਰਿੰਦਰਪਾਲ ਸਿੰਘ ਚੰਦੀ (ਭਾਜਪਾ)
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਅਕਾਲ ਤਖਤ ’ਤੇ ਅਰਦਾਸ
ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਅੱਜ ਤਿਹਾੜ ਜੇਲ੍ਹ ’ਚ ਨਜ਼ਰਬੰਦ ਜਗਤਾਰ ਸਿੰਘ ਜੱਗੀ ਜੌਹਲ ਤੇ ਸਮੂਹ ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਭੁਪਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਡੂੰਘੀ ਸਾਜਿਸ਼ ਤਹਿਤ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ’ਚ ਉਲਝਾ ਕੇ ਉਹਨਾਂ ਦਾ ਭਵਿੱਖ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੱਗੀ ਜੌਹਲ ਨਿਰਦੋਸ਼ ਹੈ, ਉਸ ਉੱਤੇ ਪਾਏ ਕੇਸ ਪੁਲੀਸ ਅਤੇ ਐੱਨਆਈਏ ਅੱਜ-ਤਕ ਸਾਬਤ ਨਹੀਂ ਕਰ ਸਕੀ। ਇਸ ਲਈ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਬਲਵੰਤ ਸਿੰਘ ਰਾਜੋਆਣਾ, ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੈੜਾ ਆਦਿ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।