ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਜੁਲਾਈ
ਗੌਰਮਿੰਟ ਟੀਚਰਜ਼ ਯੂਨੀਅਨ (ਜੀ.ਟੀ.ਯੂ) ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ 6635 ਈ.ਟੀ.ਟੀ ਅਧਿਆਪਕਾਂ ਨੂੰ ਪ੍ਰਾਇਮਰੀ ਸਕੂਲਾਂ ਵਿਚ ਲੋੜੀਂਦੀਆਂ ਪੋਸਟਾਂ ਸਿਰਜਣ ਤੋਂ ਬਿਨਾਂ ਹੀ ਉਨ੍ਹਾਂ ਸਕੂਲਾਂ ਵਿਚ ਨਿਯੁਕਤ ਕਰਨ ਦੇ ਹੁਕਮ ਕੀਤੇ ਹਨ, ਜਿਨ੍ਹਾਂ ਸਕੂਲਾਂ ਵਿਚ ਪੋਸਟਾਂ ਪਹਿਲਾਂ ਹੀ ਭਰੀਆਂ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਪਿੱਤਰੀ ਜ਼ਿਲ੍ਹਿਆਂ ਵਿਚ ਤੈਨਾਤ ਕੀਤਾ ਜਾਵੇ।