ਪੱਤਰ ਪ੍ਰੇਰਕ
ਸ਼ਾਹਕੋਟ, 18 ਸਤੰਬਰ
ਇਥੇ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸੂਬੇ ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੇ ਕੀਤੇ ਗਏ ਫ਼ੈਸਲੇ ਤਹਿਟ ਫਰੰਟ ਦੇ ਸ਼ਾਹਕੋਟ ਇੱਕ ਤੇ ਦੋ ਦੀ ਬਲਾਕ ਕਮੇਟੀ ਨੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਉਨ੍ਹਾਂ ਦੇ ਗ੍ਰਹਿ ਮਲਸੀਆਂ ਵਿੱਚ ਮੰਗ ਪੱਤਰ ਸੌਂਪਿਆ ਹੈ। ਅਧਿਆਪਕ ਆਗੂਆਂ ਨੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ‘ਆਪ’ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ। ਵਿਧਾਇਕ ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ 20 ਸਤੰਬਰ ਨੂੰ ਸਿੱਖਿਆ ਮੰਤਰੀ ਪੰਜਾਬ ਨੂੰ ਮਿਲਕੇ ਉਨ੍ਹਾਂ ਦੀਆਂ ਮੰਗਾਂ ਦੇ ਨਿਪਟਾਰੇ ਦੀ ਗੁਜਾਰਿਸ਼ ਕਰਨਗੇ। ਆਗੂਆਂ ਨੇ ਕਿਹਾ ਕਿ ਵੱਡੇ ਬਦਲਾਅ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਅਜੇ ਤੱਕ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਕੋਈ ਨੀਤੀ ਨਹੀਂ ਘੜ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ 25 ਸਤੰਬਰ ਤੱਕ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਮਗਰੋਂ 16 ਅਕਤੂਬਰ ਨੂੰ ਆਨੰਦਪੁਰ ਸਾਹਿਬ ਵਿੱਚ ਹੋਏ ਵਾਲੇ ਸੂਬਾਈ ਮੁਜ਼ਾਹਰੇ ਦੀਆਂ ਿਆਰੀਆਂ ਚੱਲ ਰਹੀਆਂ ਹਨ।