ਪੱਤਰ ਪ੍ਰੇਰਕ
ਹੁਸ਼ਿਆਰਪੁਰ, 25 ਜੂਨ
ਡੈਮੋਕ੍ਰੈਟਿਕ ਟੀਚਰ ਫ਼ਰੰਟ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ ਗਿਆ ਜਿਸ ਉਪਰੰਤ ਉਨ੍ਹਾਂ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ। ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਕਰਨੈਲ ਮਾਹਿਲਪੁਰ ਅਤੇ ਵਿਪਨ ਕੁਮਾਰ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਸਰਕਾਰ ਵਲੋਂ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਸਕੂਲ ਬੰਦ ਹਨ ਜਿਸ ਕਰਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਕੂਲਾਂ ਨੂੰ ਵਿਊਂਤਬੱਧ ਤਰੀਕਿਆਂ ਨਾਲ ਪੜਾਅਵਾਰ ਖੋਲ੍ਹਣ ਦਾ ਪ੍ਰਬੰਧ ਕਰੇ। ਇਸ ਮੌਕੇ ਫ਼ੈਡਰੇਸ਼ਨ ਦੇ ਸੂਬਾਈ ਆਗੂ ਮੁਕੇਸ਼ ਗੁਜਰਾਤੀ, ਹੰਸ ਰਾਜ, ਹਰਿੰਦਰ ਸਿੰਘ, ਰਾਜਿੰਦਰ ਸਿੰਘਸ਼ ਜਤਿੰਦਰ ਸਿੰਘ, ਪ੍ਰਵੀਨ ਕੁਮਾਰ, ਸਤਪਾਲ ਕਲੇਰ, ਹਰਮੇਸ਼ ਭਾਟੀਆ, ਬਲਵਿੰਦਰ ਸਿੰਘ, ਰਾਜੀਵ ਕੁਮਾਰ ਆਦਿ ਮੌਜੂਦ ਸਨ।