ਦਸੂਹਾ: ਇੱਥੇ ਵੇਅਰਹਾਊਸ ਦੇ ਪੱਲੇਦਾਰ ਯੂਨੀਅਨ ਵੱਲੋਂ ਪ੍ਰਧਾਨ ਸੁਰਿੰਦਰ ਸਿੱਧੂ ਦੀ ਅਗਵਾਈ ਹੇਠ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਵੇਅਰਹਾਊਸ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਆਪਣਾ ਰੋਸ ਦਰਜ ਕਰਵਾਇਆ। ਪ੍ਰਧਾਨ ਸ੍ਰੀ ਸਿੱਧੂ ਨੇ ਕਿਹਾ ਕਿ 2017 ਵਿੱਚ ਸਰਕਾਰ ਬਣਨ ਤੋਂ ਪਹਿਲਾਂ ਕਾਂਗਰਸ ਨੇ ਵੱਖ-ਵੱਖ ਏਜੰਸੀਆਂ ਦੇ ਹਜ਼ਾਰਾਂ ਪੱਲੇਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਠੇਕੇਦਾਰੀ ਸਿਸਟਮ ਬੰਦ ਕਰ ਕੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਅਦਾਇਗੀ ਉਨ੍ਹਾਂ ਦੇ ਸਿੱਧੀ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ ਪਰ ਪੰਜ ਸਾਲਾਂ ਦਾ ਕਾਰਜਕਾਲ ਖਤਮ ਹੋਣ ’ਤੇ ਵੀ ਨਾ ਤਾਂ ਮੁਲਾਜ਼ਮ ਪੱਕੇ ਹੋਏ ਅਤੇ ਠੇਕੇਦਾਰੀ ਸਿਸਟਮ ਖਤਮ ਕੀਤਾ ਗਿਆ। ਹੁਣ ਪਹਿਲਾਂ ਨਾਲੋਂ ਵੀ ਘੱਟ ਠੇਕੇਦਾਰੀ ਰੇਟ ’ਤੇ ਕੰਮ ਕਰਨਾ ਪੈ ਰਿਹਾ ਹੈ। -ਪੱਤਰ ਪ੍ਰੇਰਕ