ਹਰਪ੍ਰੀਤ ਕੌਰ
ਹੁਸ਼ਿਆਰਪੁਰ, 10 ਅਗਸਤ
‘ਜ਼ਮੀਨ ਬਚਾਓ ਕਮੇਟੀ’ ਅਤੇ ਭਾਰਤੀ ਕਿਸਾਨ ਯੂਨੀਆਨ ਏਕਤਾ ਉਗਰਾਹਾਂ ਦਾ ਇਕ ਸਾਂਝਾ ਵਫ਼ਦ ਪਿੰਡ ਜਗਤਪੁਰਾ ਦੇ ਅਬਾਦਕਾਰ ਕਿਸਾਨਾਂ ਦੇ ਉਜਾੜੇ ਖ਼ਿਲਾਫ਼ ਅੱਜ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤੇ। ਵਫ਼ਦ ਦੀ ਅਗਵਾਈ ਜ਼ਮੀਨ ਬਚਾਓ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਅਤੇ ਬਲਾਕ ਪ੍ਰਧਾਨ ਗੁਰਪ੍ਰਤਾਪ ਸਿੰਘ ਨੇ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਿਨੀ ਸਕੱਤਰੇਤ ਦੇ ਬਾਹਰ ਧਰਨਾ ਵੀ ਦਿੱਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ 1947 ਵਿਚ ਦੇਸ਼ ਦੀ ਵੰਡ ਵੇਲੇ ਉਜਾੜੇ ਗਏ ਇਨ੍ਹਾਂ ਅਬਾਦਕਾਰ ਕਿਸਾਨਾਂ ਨੇ ਮਿਹਨਤ ਕਰਕੇ ਜੰਗਲ ਤੇ ਬੇਅਬਾਦ ਧਰਤੀ ਨੂੰ ਕੋਲੋਂ ਖਰਚ ਕਰਕੇ ਅਬਾਦ ਕੀਤਾ ਅਤੇ ਆਪਣੇ ਰੈਣ ਬਸੇਰੇ ਬਣਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿਲੇਜ ਐਂਡ ਕਾਮਨ ਲੈਂਡਜ਼ ਕਾਨੂੰਨ ਮੁਤਾਬਕ ਵੀ 1960 ਤੋਂ ਪਹਿਲਾਂ ਤੋਂ ਖੇਤੀ ਕਰਦੇ ਆ ਰਹੇ ਕਾਬਜ਼ ਅਬਾਦਕਾਰਾਂ ਨੂੰ ਬੇਦਖਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਵਲੋਂ ਅਬਾਦਕਾਰ ਕਿਸਾਨਾਂ ਕੋਲੋਂ ਜ਼ਮੀਨਾਂ ਖੋਹਣ ਦਾ ਵਿਰੋਧ ਕੀਤਾ। ਅਬਾਦਕਾਰਾਂ ਨੇ ਐਲਾਨ ਕੀਤਾ ਕਿ ਉਹ ਕਿਸੇ ਕੀਮਤ ’ਤੇ ਜ਼ਮੀਨਾਂ ਨਹੀਂ ਛੱਡਣਗੇ। ਵਫ਼ਦ ਵਿਚ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ, ਪ੍ਰਵੀਨ ਕੌਰ, ਰਾਜਿੰਦਰ ਸਿੰਘਸ਼ ਦਵਿੰਦਰ ਕੌਰ, ਜਸਬੀਰ ਸਿੰਘ, ਜੈਮਲ ਸਿੰਘ, ਪ੍ਰਵੀਨ ਕੌਰ, ਤਜਿੰਦਰ ਕੌਰ, ਗੁਰਬਚਨ ਸਿੰਘ, ਸਕੱਤਰ ਸਿੰਘ ਆਦਿ ਸ਼ਮਲ ਸਨ।