ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 5 ਅਗਸਤ
ਓਵਰਲੋਡ ਟਿੱਪਰਾਂ ਤੋਂ ਦੁਖੀ ਲੋਕਾਂ ਨੇ ਹਿਮਾਚਲ ਪ੍ਰਦੇਸ਼ ਨੂੰ ਪੰਜਾਬ ਨਾਲ ਜੋੜਨ ਵਾਲੀ ਸੜਕ ’ਤੇ ਪਿੰਡ ਮਹਿੰਦਵਾਣੀ ਵਿੱਚ ਅਣਮਿਥੇ ਸਮੇਂ ਲਈ ਧਰਨਾ ਦਿੱਤਾ। ਧਰਨੇ ਦੀ ਅਗਵਾਈ ਲੋਕ ਬਚਾਓ, ਪਿੰਡ ਬਚਾਓ ਸੰਘਰਸ਼ ਕਮੇਟੀ ਨੇ ਕੀਤੀ। ਅੱਜ ਸ਼ੁਰੂ ਹੋਏ ਧਰਨੇ ਵਿੱਚ ਸਿਰਫ਼ ਸਾਬਣ ਉਦਯੋਗ ਤੋਂ ਆਉਣ ਵਾਲੇ ਵਾਹਨਾਂ ਅਤੇ ਓਵਰਲੋਡ ਟਿੱਪਰਾਂ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ। ਸੰਘਰਸ਼ ਕਮੇਟੀ ਨੇ ਕਿਹਾ ਕਿ ਜੇਕਰ 15 ਦਿਨਾਂ ਤੱਕ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਸਾਬਣ ਉਦਯੋਗ ਫੈਕਟਰੀ ਦੇ ਗੇਟ ਅੱਗੇ ਧਰਨਾ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ।