ਪੱਤਰ ਪ੍ਰੇਰਕ
ਹੁਸ਼ਿਆਰਪੁਰ, 22 ਫਰਵਰੀ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਉਨ੍ਹਾਂ ਨਾਲ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। ਉਨ੍ਹਾਂ ਨੇ ਕੈਦੀਆਂ/ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਕਰਨ ਲਈ ਜੇਲ੍ਹ ਸੂਪਰਡੈਂਟ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਵੀ ਜਾਇਜ਼ਾ ਲਿਆ ਅਤੇ ਜੇਲ੍ਹ ਅੰਦਰ ਸਾਫ-ਸਫਾਈ ਦਾ ਖਾਸ ਤੌਰ ’ਤੇ ਧਿਆਨ ਰੱਖਣ ਲਈ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ।