ਪੱਤਰ ਪ੍ਰੇਰਕ
ਮੁਕੇਰੀਆਂ, 30 ਅਕਤੂਬਰ
ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸਕ ਪੱਖਾਂ ਤੋਂ ਜਾਣੂ ਕਰਵਾਉਣ ਲਈ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿੱਚ ਪ੍ਰਿੰਸੀਪਲ ਮੋਨਿਕਾ ਠਾਕੁਰ ਦੀ ਪ੍ਰਧਾਨਗੀ ਹੇਠ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਤੇ ਹਰੀ ਦੀਵਾਲੀ ਮਨਾਉਣ ਬਾਰੇ ਨੁੱਕੜ ਨਾਟਕ ਖੇਡਿਆ ਗਿਆ।
ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਕੈਪਟਨ ਰਣਜੀਤ ਸਿੰਘ, ਅਨੀਤਾ ਕੁਮਾਰੀ, ਇੱਛਿਆ ਠਾਕੁਰ ਅਤੇ ਅਨੂਪ ਠਾਕੁਰ ਵੱਲੋਂ ਸਾਂਝੇ ਤੌਰ ਕੀਤੀ ਗਈ। ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਲਈ ਸਮਾਜ ਨੂੰ ਹਰੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੰਦੇ ਹੋਏ ਨੁੱਕੜ ਨਾਟਕ ਖੇਡਿਆ। ਵਿਦਿਆਰਥੀਆਂ ਵੱਲੋਂ ਰਮਾਇਣ ਉੱਤੇ ਆਧਾਰਤ ਨਾਚ, ਸਮੂਹ ਗੀਤ, ਭਜਨ ਅਤੇ ਨਾਟਕ ਪੇਸ਼ ਕੀਤੇ ਗਏ। ਕਲਾਸ 6ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਰੰਗੋਲੀ, ਕਾਰਡ ਮੇਕਿੰਗ, ਆਪਣੇ ਹੱਥਾਂ ਨਾਲ ਦੀਵਿਆਂ ਨੂੰ ਨਵੀਂ ਦਿੱਖ ਦੇਣ ਦੀ ਕੋਸ਼ਿਸ਼ ਕੀਤੀ ਗਈ। ਐਮਡੀ ਸਚਿਨ ਸਮਿਆਲ ਅਤੇ ਚੇਅਰਪਰਸਨ ਸ਼ਿਖਾ ਸਮਿਆਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।