ਹੁਸ਼ਿਆਰਪੁਰ: ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼) ਨੇ ਪੰਜਾਬ ਸਰਕਾਰ ਤੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਬਹਾਲ ਕਰਨ ਦੀ ਮੰਗ ਕੀਤੀ ਹੈ। ਡੀ.ਟੀ.ਐੱਫ਼ ਦੇ ਸੂਬਾ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਜ਼ਿਲ੍ਹਾ ਪ੍ਰਧਾਨ ਡਾਨਸੀਵਾਲ, ਇੰਦਰ ਸੁਖਦੀਪ ਸਿੰਘ ਓਢਰਾ, ਬਲਜੀਤ ਸਿੰਘ ਮਹਿਮੋਵਾਲ, ਨੰਦ ਰਾਮ ਅਤੇ ਮਨਜੀਤ ਸਿੰਘ ਨੇ ਕਿਹਾ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਪਹਿਲਾਂ ਗਜ਼ਟਿਡ ਛੁੱਟੀ ਹੁੰਦੀ ਸੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਗਜ਼ਟਿਡ ਛੁੱਟੀਆਂ ਦੀ ਸੂਚੀ ਵਿਚੋਂ ਬਾਹਰ ਕੱਢ ਦਿੱਤਾ। ਯੂਨੀਅਨ ਆਗੂਆਂ ਨੇ ਪੰਜਾਬ ਦੀ ਨਵੀਂ ਬਣੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਛੁੱਟੀ ਨੂੰ ਮੁੜ ਤੋਂ ਬਹਾਲ ਕੀਤਾ ਜਾਵੇ ਤਾਂ ਜੋ ਪੰਜਾਬ ਦੀ ਜਨਤਾ ਇਸ ਦਿਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰ ਸਕਣ। -ਪੱਤਰ ਪ੍ਰੇਰਕ