ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਅਕਤੂਬਰ
ਇਥੇ ਪੁਲੀਸ ਡੀਏਵੀ ਪਬਲਿਕ ਸਕੂਲ ਪੀਏਪੀ ਕੈਂਪਸ ਵਿਚ ਪ੍ਰਿੰਸੀਪਲ ਡਾ. ਰਸ਼ਮੀ ਵਿੱਜ ਦੀ ਹਾਜ਼ਰੀ ਵਿੱਚ ਪ੍ਰਾਰਥਨਾ ਸਭਾ ਵਿੱਚ ਦਸਹਿਰਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਲਘੂ ਨਾਟਕ ਰਾਹੀਂ ਦੱਸਿਆ ਕਿ ਕਰੋਨਾਵਾਇਰਸ ਦੇ ਰੂਪ ਵਿੱਚ ਰਾਵਣ ਨੂੰ ਟੀਕਾਕਰਨ, ਮਾਸਕ, ਸੈਨੀਟਾਈਜ਼ਰ, ਸਮਜਿਕ ਦੂਰੀ ਅਤੇ ਵਾਰ-ਵਾਰ ਹੱਥ ਧੋਣ ਦੀ ਸਹਾਇਤਾ ਨਾਲ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਮਿਸ਼ਨ ਫਤਿਹ ਦਾ ਝੰਡਾ ਵੀ ਲਹਿਰਾਇਆ। ਇਸੇ ਤਰ੍ਹਾਂ ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਚ ਦਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ। ਸੀਨੀਅਰ ਵਿੰਗ ਵਿੱਚੋਂ ਮੈਡਮ ਸੁਸ਼ਮਾ ਅਤੇ ਮੈਡਮ ਸੋਨਲ ਦੀ ਦੇਖ ਰੇਖ ਹੇਠ ਦਸਹਿਰੇ ਮੌਕੇ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਕੁਇਜ਼ ਕੀਤਾ ਗਿਆ। ਸਕੂਲ ਪ੍ਰਿੰਸੀਪਲ ਵਨੀਤਾ ਚੱਢਾ, ਚੇਅਰਮੈਨ ਮਹਿੰਦਰ ਸਿੰਘ ਅਤੇ ਚੇਅਰਪਰਸਨ ਜਗਦੀਪ ਕੌਰ ਨੇ ਬੱਚਿਆਂ ਨੂੰ ਦਸਹਿਰੇ ਦੇ ਤਿਓਹਾਰ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।
ਭੋਗਪੁਰ (ਪੱਤਰ ਪ੍ਰੇਰਕ): ਵੁੱਡਬਰੀ ਇੰਟਰਨੈਸ਼ਨਲ ਪਬਲਿਕ ਸਕੂਲ ਭੋਗਪੁਰ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਚੇਅਰਪਰਸਨ ਪਰਮਜੀਤ ਕੌਰ ਦੀ ਅਗਵਾਈ ਵਿੱਚ ਦਸਹਿਰੇ ਦਾ ਤਿਉਹਾਰ ਮਨਾਇਆ। ਪ੍ਰਿੰਸੀਪਲ ਮੈਡਮ ਰੋਜ਼ੀ ਨੇ ਦਸਹਿਰੇ ਦੇ ਇਤਿਹਾਸ ਬਾਰੇ ਦੱਸਿਆ। ਇਸ ਮੌਕੇ ਲੇਖ ਮੁਕਾਬਲੇ ਕਰਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
ਫਗਵਾੜਾ (ਪੱਤਰ ਪ੍ਰੇਰਕ): ਕੈਂਬਰਿਜ ਸਕੂਲ ਵਿੱਚ ਦਸਹਿਰਾ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਆਰਟ ਆਫ਼ ਕਰਾਫ਼ਟ ਵੱਲੋਂ ਰਾਵਣ ਦਾ ਪੁਤਲਾ ਵਿਦਿਆਰਥੀਆਂ ਨੇ ਬਣਾਇਆ ਤੇ ਕੱਠਪੁਤਲੀ ਦੁਆਰਾ ਵਿਦਿਆਰਥੀਆਂ ਨੇ ਉਨ੍ਹਾਂ ਦੀਆਂ ਚੰਗੀਆਂ ਤੇ ਬੁਰੀਆ ਆਦਤਾਂ ਤੇ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਜੋਰਾਵਰ ਸਿੰਘ ਹਾਜ਼ਰ ਸਨ।
ਸਮਾਜਿਕ ਬੁਰਾਈਆਂ ਖ਼ਿਲਾਫ਼ ਨਿੱਤਰੇ ਵਿਦਿਆਰਥੀ
ਧਾਰੀਵਾਲ (ਪੱਤਰ ਪ੍ਰੇਰਕ):ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਦਸਹਿਰਾ ਧੂਮਧਾਮ ਨਾਲ ਮਨਾਇਆ। ਸਕੂਲ ਪ੍ਰਿੰਸੀਪਲ ਐੱਸਬੀ ਨਾਯਰ ਦੀ ਪ੍ਰਧਾਨਗੀ ਹੇਠ ਹੋਏ ਪ੍ਰੋਗਰਾਮ ਦੀ ਸ਼ੁਰੂਆਤ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਗਾਇਨ ਨਾ ਕੀਤੀ ਗਈ। ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਤਿਉਹਾਰ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਵੱਲੋਂ ਅਜੋਕੇ ਸਮੇਂ ਵਿੱਚ ਫੈਲੀਆਂ ਹੋਈਆਂ ਸਮਾਜਿਕ ਬੁਰਾਈਆਂ ਨੂੰ ਸ਼ਾਇਰੀ ਦੇ ਰੂਪ ਵਿੱਚ ਬਾਖੂਬੀ ਪੇਸ਼ ਕਰਕੇ ਇਨ੍ਹਾਂ ਦਾ ਖੰਡਨ ਕਰਨ ਦਾ ਪ੍ਰਣ ਵੀ ਕੀਤਾ। ਇਸ ਮੌਕੇ ਪ੍ਰਬੰਧਕ ਅਧਿਆਪਕ ਨਵਦੀਪ ਕੌਰ ਤੇ ਕੁਲਦੀਪ ਕੌਰ, ਅਮਨਦੀਪ ਕੌਰ, ਸੰਜੀਵ ਸ਼ਰਮਾ, ਵਿਸ਼ਾਲ ਸ਼ਰਮਾ, ਸ਼ਮਸ਼ੇਰ ਸਿੰਘ, ਮਨਪ੍ਰੀਤ ਕੌਰ,ਜਤਿੰਦਰ ਕੌਰ ਸ਼ਾਮਲ ਸਨ।