ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਜੁਲਾਈ
ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲਾਭ ਪ੍ਰਾਪਤ ਕਰਨ ਲਈ ਯੋਗ ਵਿਦਿਆਰਥੀ 31 ਜੁਲਾਈ ਤੱਕ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ’ਤੇ ਅਪਲਾਈ ਕਰ ਸਕਦੇ ਹਨ। ਇਸ ਸਕੀਮ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਜ਼ਿਲ੍ਹੇ ਦੀਆਂ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਹਦਾਇਤਾਂ ਕੀਤੀਆਂ ਕਿ ਕਿਸੇ ਵੀ ਲਾਭਪਾਤਰੀ ਨੂੰ ਫੀਸ ’ਚ ਦੇਰੀ ਜਾਂ ਬਕਾਇਆ ਹੋਣ ਦੀ ਸੂਰਤ ਵਿੱਚ ਪ੍ਰੇਸ਼ਾਨ ਨਾ ਕੀਤਾ ਜਾਵੇ। ਵਿਦਿਅਕ ਸੰਸਥਾਵਾਂ 31 ਜੁਲਾਈ ਤੱਕ ਸੋਧ ਉਪਰੰਤ ਸਕਾਲਰਸ਼ਿਪ ਦੇ ਮੁਕੰਮਲ ਕੇਸਾਂ ਨੂੰ ਪ੍ਰਵਾਨਗੀ ਅਥਾਰਿਟੀ ਨੂੰ ਭੇਜ ਸਕਦੀਆਂ ਹਨ।