ਪੱਤਰ ਪ੍ਰੇਰਕ
ਫਗਵਾੜਾ, 18 ਸਤੰਬਰ
ਗੰਨਾ ਮਿੱਲ ਵੱਲ ਕਿਸਾਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਵੀਰਵਾਰ ਤੋਂ ਸ਼ੂਗਰ ਮਿੱਲ ਅੱਗੇ ਧਰਨਾ ਸ਼ੁਰੂ ਕੀਤਾ ਜਾਵੇਗਾ। ਯੂਨੀਅਨ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਭਲਕੇ ਸਵੇਰੇ ਨੌਂ ਵਜੇ ਕਿਸਾਨ ਦਾਣਾ ਮੰਡੀ ਵਿਖੇ ਇਕੱਠੇ ਹੋਣਗੇ ਤੇ ਉੱਥੋਂ ਕਾਫ਼ਲੇ ਦੇ ਰੂਪ ’ਚ ਸ਼ੂਗਰ ਮਿੱਲ ਦੇ ਅੱਗੇ ਪੁੱਜ ਕੇ ਧਰਨਾ ਸ਼ੁਰੂ ਕਰਨਗੇ। ਉਨ੍ਹਾਂ ਸਰਕਾਰ ਪ੍ਰਤੀ ਆਪਣਾ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰੀ ਅਧਿਕਾਰੀ ਵੀ ਇਸ ਪ੍ਰਤੀ ਪੂਰੀ ਤਰ੍ਹਾਂ ਚੁੱਪ ਹਨ ਤੇ ਅੱਜ ਸ਼ਾਮ ਤੱਕ ਵੀ ਕਿਸੇ ਅਧਿਕਾਰੀ ਨੇ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਜਿਸ ਕਾਰਨ ਕਿਸਾਨਾਂ ’ਚ ਰੋਹ ਵੱਧ ਰਿਹਾ ਹੈ। ਇਸ ਸਬੰਧੀ ਐਸਪੀ ਰੁਪਿੰਦਰ ਕੌਰ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਸਪੈਸ਼ਲ ਡਿਊਟੀਆਂ ਲਗਾਈਆਂ ਹਨ।