ਹੁਸ਼ਿਆਰਪੁਰ(ਹਰਪ੍ਰੀਤ ਕੌਰ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਸਥਾਨਕ ਰੇਲਵੇ ਸਟੇਸ਼ਨ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕ ਕੇ ਰੋਸ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਰੈਲੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ, ਲਖੀਮਪੁਰ ਖੀਰੀ ਦੇ ਕਾਲਤਾਂ ਨੂੰ ਸਜ਼ਾ ਦਵਾਉਣ, ਯੋਗੀ ਤੇ ਖੱਟਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤੀ ਗਈ। ਰੈਲੀ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਲਖਵੀਰ ਸਿੰਘ ਵਾਹਿਦ, ਬੀ.ਕੇ.ਯੂ ਦੋਆਬਾ ਦੇ ਸੋਹਣ ਸਿੰਘ ਸਾਹਰੀ, ਕਿਸਾਨ ਯੂਨੀਅਨ ਦੋਆਬਾ ਦੇ ਗੁਰਦੀਪ ਸਿੰਘ, ਅਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਰਣਜੀਤ ਸਿੰਘ ਕਾਹਰੀ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਮਾਸਟਰ ਦਵਿੰਦਰ ਸਿੰਘ ਕੱਕੋਂ, ਕੁੱਲ ਹਿੰਦ ਕਿਸਾਨ ਸਭਾ ਦੇ ਗੁਰਮੇਸ਼ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜਗਤਾਰ ਸਿੰਘ ਭਿੰਡਰ, ਬੀ.ਕੇ.ਯੂ (ਉਗਰਾਹਾਂ) ਦੇ ਮਾਸਟਰ ਸ਼ਿੰਗਾਰਾ ਸਿੰਘ ਅਤੇ ਬੀ.ਕੇ.ਯੂ ਦੋਆਬਾ ਦੇ ਜਗਦੀਪ ਸਿੰਘ ਕਾਹਰੀ, ਕਮਲਜੀਤ ਸਿੰਘ ਰਾਜਪੁਰ ਭਾਈਆਂ ਆਦਿ ਸ਼ਾਮਲ ਸਨ।
ਰੇਲਵੇ ਸਟੇਸ਼ਨ ਹੁਸ਼ਿਆਰਪੁਰ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ। -ਫੋਟੋ: ਹਰਪ੍ਰੀਤ ਕੌਰ