ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਜਨਵਰੀ
ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇਲੈਕਸ਼ਨ ਵੈਰੀਫਿਕੇਸ਼ਨ ਪ੍ਰੋਗਰਾਮ (ਈਵੀਪੀ) ਅਧੀਨ ਵਿਸ਼ੇਸ਼ ਸਰਸਰੀ ਸੁਧਾਈ ਤੋਂ ਬਾਅਦ 9 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ। ਇਸ ਮੌਕੇ ਵਿਸ਼ੇਸ ਸਾਰੰਗਲ ਨੇ ਦੱਸਿਆ ਕਿ ਜਦੋਂ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਹੋਈ ਸੀ, ਜਲੰਧਰ ਵਿਚ 16,01,523 ਵੋਟਰ ਸਨ ਅਤੇ ਹੁਣ ਈਵੀਪੀ ਦੇ ਮੁਕੰਮਲ ਹੋਣ ਤੋਂ ਬਾਅਦ ਜਲੰਧਰ ਵਿਚ 16,21,161 ਵੋਟਰ ਹਨ, ਜਿਸ ਪਤਾ ਲੱਗਦਾ ਹੈ ਕਿ ਕੁੱਲ 19638 ਨਵੇਂ ਵੋਟਰ ਰਜਿਸਟਰ ਹੋਏ ਹਨ। ਕੁੱਲ 16,21,161 ਵੋਟਰਾਂ ਵਿੱਚ 8,44,619 ਪੁਰਸ਼, 7,76,516 ਮਹਿਲਾ ਅਤੇ 26 ਤੀਜਾ ਲਿੰਗ ਵੋਟਰ ਸ਼ਾਮਿਲ ਹਨ।