ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਮਾਰਚ
ਜ਼ਿਲ੍ਹੇ ਵਿਚ ਕਰੋਨਾ ਨਾਲ ਪੀੜਤ ਚਾਰ ਮਰੀਜ਼ਾਂ ਦੀ ਅੱਜ ਮੌਤ ਹੋ ਗਈ ਅਤੇ 96 ਨਵੇਂ ਪਾਜ਼ੇਟਿਵ ਕੇਸ ਆਉਣ ਨਾਲ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ 711 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 21892 ਤੱਕ ਜਾ ਪਹੁੰਚੀ ਹੈ। ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਰੱਖਣ ਦੀ ਅਪੀਲ ਕੀਤੀ ਹੈ।