ਪੱਤਰ ਪ੍ਰੇਰਕ
ਗੜ੍ਹਸ਼ੰਕਰ, 31 ਮਈ
ਕਿਸਾਨਾਂ ਵਿਚ ਝੋਨੇ ਦੀ ਸਿੱਧੀ ਬੀਜਾਈ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਖੇਤੀਬਾੜੀ ਵਿਭਾਗ ਵੱਲੋਂ ਖੇਤੀ ਭਵਨ ਗੜ੍ਹਸ਼ੰਕਰ ਵਿਚ ਬਲਾਕ ਪੱਧਰੀ ਕਿਸਾਨ ਭਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਪੁੱਜੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੰਢੀ ਨਹਿਰ ਜਲਦ ਹੀ ਚਾਲੂ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਕਿਹਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ ਸਰਕਾਰ ਵੱਲੋਂ ਪੰਦਰਾਂ ਸੌ ਰੁਪਏ ਦੀ ਰਕਮ ਦਿੱਤੀ ਜਾਵੇਗੀ। ਖੇਤੀਬਾੜੀ ਅਫਸਰ ਡਾ. ਸੁਭਾਸ਼ ਚੰਦਰ ਨੇ ਕਿਹਾ ਕਿ ਗੜ੍ਹਸ਼ੰਕਰ ਬਲਾਕ ਵਿਚ ਕਿਸਾਨਾਂ ਨੂੰ 12 ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਮੌਕੇ ਡਾ. ਮਨਿੰਦਰ ਬੌਸ, ਡਾ. ਕਿਰਨਜੀਤ, ਡਾ. ਗੁਰਿੰਦਰ ਸਿੰਘ. ਡਾ. ਕੰਨਵਰਪਾਲ ਸਿੰਘ, ਡਾ. ਜਸਵੀਰ ਸਿੰਘ, ਡਾ. ਹਰਪ੍ਰੀਤ ਸਿੰਘ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਖੇਤੀ ਦੀਆਂ ਘੱਟ ਤੋਂ ਘੱਟ ਲਾਗਤਾਂ ਨਾਲ ਵੱਧ ਤੋਂ ਲਾਭ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇਲਾਕੇ ਦੇ ਅਨੇਕਾਂ ਕਿਸਾਨ ਹਾਜ਼ਰ ਸਨ।