ਬਲਾਚੌਰ: ਪੰਜਾਬ ਸਰਕਾਰ ਨੇ ਜਨਹਿੱਤ ਵਿਚ ਇਤਿਹਾਸਕ ਫ਼ੈਸਲੇ ਲੈ ਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਜਿਥੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਠੱਲ ਪਾਉਂਦਿਆਂ ਕ੍ਰਮਵਾਰ 10 ਅਤੇ 5 ਰੁਪਏ ਦੀ ਵੱਡੀ ਰਾਹਤ ਦਿੱਤੀ ਹੈ ਉਥੇ ਘਰੇਲੂ ਬਿਜਲੀ ਖਪਤਕਾਰਾਂ ਨੂੰ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਰਾਂ ਵਿਚ ਵੱਡੀ ਛੋਟ ਅਤੇ 2 ਕਿਲੋਵਾਟ ਤੱਕ ਦੇ ਹਰ ਵਰਗ ਦੇ ਬਿਜਲੀ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਦੇ ਜ਼ਿਕਰਯੋਗ ਫ਼ੈਸਲਿਆਂ ਨਾਲ ਮਹਿੰਗਾਈ ਦੇ ਝੰਬੇ ਲੋਕਾਂ ਦੇ ਮੁਰਝਾਏ ਚਿਹਰੇ ਫਿਰ ਤੋਂ ਖਿੜ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਵੱਲੋਂ ਹੋਰ ਵੀ ਕਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ