ਪੱਤਰ ਪ੍ਰੇਰਕ
ਦਸੂਹਾ, 24 ਅਗਸਤ
ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਅਮਰਜੀਤ ਕੌਰ ਕਾਲਕਟ ਨੂੰ ਲੋਕ ਸਭਿਆਚਾਰਕ ਪਿੜ੍ਹ ਗੁਰਦਾਸਪੁਰ ਵੱਲੋਂ ‘ਤੀਆਂ ਦੀ ਧਮਾਲ’ 2022 ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ । ਪ੍ਰਿੰਸੀਪਲ ਨਰਿੰਦਰ ਕੌਰ ਘੁੰਮਣ ਨੇ ਦੱਸਿਆ ਕਿ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ‘ਤੀਆਂ ਦਾ ਵਿਰਾਸਤੀ ਤਿਉਹਾਰ’ ਸਬੰਧੀ ਸਮਾਰੋਹ ਵਿੱਚ ਪੰਜਾਬੀ ਸਭਿਆਚਾਰ ਨੂੰ ਸੁਰਜੀਤ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਮੱਦੇਨਜ਼ਰ ਡਾ. ਅਮਰਜੀਤ ਕੌਰ ਕਾਲਕਟ ਨੂੰ ਇਹ ਵਕਾਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ ।