ਬੰਗਾ:
ਨਰੋਆ ਪੰਜਾਬ ਦੇ ਸੰਸਥਾਪਕ ਸਮਾਜ ਸੇਵੀ ਬਰਜਿੰਦਰ ਸਿੰਘ ਹੁਸੈਨਪੁਰੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਦਫ਼ਤਰ ਵਿੱਚ ਆਏ। ਉਨ੍ਹਾਂ ਨੂੰ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਬਰਜਿੰਦਰ ਸਿੰਘ ਹੁਸੈਨਪੁਰੀ ਸਮਾਜ ਦੇ ਸਾਂਝੇ ਕਾਰਜਾਂ ਲਈ ਹਮੇਸ਼ਾ ਮੋਹਰੀਆਂ ਸਫ਼ਾ ’ਚ ਰਹਿੰਦੇ ਹਨ। ਇਸ ਮੌਕੇ ਜਥੇਦਾਰ ਸਤਨਾਮ ਸਿੰਘ ਲਾਦੀਆਂ ਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਢਾਹਾਂ ਹਾਜ਼ਰ ਸਨ। -ਪੱਤਰ ਪ੍ਰੇਰਕ