ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਨਵੰਬਰ
ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਰਾਜਿੰਦਰ ਬੇਰੀ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੇ ਅੱਜ ਸੂਰਿਆ ਐਨਕਲੇਵ ਵਿਚ 188.13 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਪਾਉਣ ਦੇ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਬੇਰੀ ਨੇ ਦੱਸਿਆ ਕਿ ਸੀਵਰੇਜ ਬੋਰਡ ਵੱਲੋਂ ਇਥੇ 42 ਇੰਚ ਸਾਈਜ਼ ਦੀ 750 ਮੀਟਰ ਲੰਬੀ ਸੀਵਰੇਜ ਲਾਈਨ ਪਾਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਹ ਕੰਮ 6 ਮਹੀਨੇ ਦੇ ਅੰਦਰ ਮੁਕੰਮਲ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਸੀਵਰੇਜ ਲਾਈਨ ਪੈਣ ਨਾਲ ਇਲਾਕੇ ਦੇ ਲੋਕਾਂ ਨੂੰ ਸੀਵਰੇਜ ਓਵਰ ਫਲੋਅ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਸੀਵਰੇਜ ਬੋਰਡ ਵੱਲੋਂ ਅੱਜ ਸੀਵਰੇਜ ਲਾਈਨ ਪਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ, ਜਿਸ ਨਾਲ ਸਥਾਨਕ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਐਕਸੀਅਨ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਜਿਤਿਨ ਵਾਸੂਦੇਵ, ਐਕਸੀਅਨ ਇੰਪਰੂਵਮੈਂਟ ਟਰੱਸਟ ਜਸਵੰਤ ਸਿੰਘ, ਟਰੱਸਟੀ ਜਸਵਿੰਦਰ ਸਿੰਘ, ਪ੍ਰਧਾਨ ਗੁਰੂ ਗੋਬਿੰਦ ਸਿੰਘ ਐਵੇਨਿਊ ਰਾਜਨ ਗੁਪਤਾ, ਪ੍ਰਧਾਨ ਸੂਰਿਆ ਐਨਕਲੇਵ ਦਵਿੰਦਰ ਸ਼ਰਮਾ ਅਤੇ ਵਾਰਡਾਂ ਦੇ ਵਾਸੀ ਹਾਜ਼ਰ ਸਨ।