ਪੱਤਰ ਪ੍ਰੇਰਕ
ਫਗਵਾੜਾ, 2 ਅਗਸਤ
ਲੋਕਾਂ ਨੂੰ ਡੇਂਗੂ ਮੱਛਰ ਤੇ ਮਲੇਰੀਆ ਤੋਂ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਹੈਲਥ ਇੰਸਪੈਕਟਰ ਬਲਿਹਾਰ ਚੰਦ ਦੀ ਅਗਵਾਈ ’ਚ ਐੱਮਪੀਐੱਚਡਬਲਯੂ ਤੇ ਐਂਟੀ ਲਾਰਵਾ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਟੀਮਾਂ ਨੇ ਘਰਾਂ ਵਿੱਚ ਕੂਲਰਾਂ ਤੇ ਗਮਲਿਆਂ ਦੀ ਚੈਕਿੰਗ ਕੀਤੀ ਤੇ ਲੋਕਾਂ ਨੂੰ ਸਫ਼ਾਈ ਰੱਖਣ ਬਾਰੇ ਜਾਗਰੂਕ ਕੀਤਾ। ਇਸ ਮੌਕੇ ਟੀਮ ਵਲੋਂ ਲੋਕਾਂ ਨੂੰ ਹਫ਼ਤੇ ’ਚ ਦੋ ਵਾਰ ਕੂਲਰਾਂ ਦੀ ਚੈਕਿੰਗ ਕਰਕੇ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਉਹ ਘਰ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ।