ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 12 ਫਰਵਰੀ
ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਪੁੱਜੇ। ਉਨ੍ਹਾਂ ਮੀਟਿੰਗ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਪੰਕਜ ਕਿ੍ਪਾਲ ਦੇ ਨਿਵਾਸ ਸਥਾਨ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਹਿੰਦੂ ਸਿੱਖ ਦੀ ਸਿਆਸਤ ਚੱਲਦੀ ਹੁੰਦੀ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਤੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਮੁਹੰਮਦ ਸਦੀਕ ਨੂੰ ਐਮ ਪੀ ਨਾ ਬਣਾਉਂਦੇ। ਇਸ ਲਈ ਪੰਜਾਬ ਵਿਚ ਹਿੰਦੂ ਸਿੱਖ ਦਾ ਕੋਈ ਮਸਲਾ ਨਹੀਂ ਹੈ, ਜਿਹੜਾ ਵਿਅਕਤੀ ਅਜਿਹਾ ਮਸਲਾ ਖੜਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਪੰਜਾਬ ਦੇ ਭਾਈਚਾਰੇ, ਅਮਨ ਸ਼ਾਂਤੀ ਅਤੇ ਪੰਜਾਬ ਦਾ ਦੁਸ਼ਮਣ ਹੈ। ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੱਲੋਂ ਚੋਣਾਂ ਦੌਰਾਨ ਹਿੰਦੂ ਸਿੱਖ ਦਾ ਮਸਲਾ ਉਠਾਉਣ ਸਬੰਧੀ ਉਨ੍ਹਾਂ ਕਿਹਾ ਕਿ ਜਾਖੜ ਭੁੱਲ ਜਾਂਦੇ ਹਨ ਕਿ ਵਾਰ ਵਾਰ ਹਾਰਨ ’ਤੇ ਵੀ ਪਾਰਟੀ ਨੇ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਹੈ।