ਨਵਾਂਸ਼ਹਿਰ: ਇੱਥੇ ਅੱਜ ਇੱਥੇ ਪ੍ਰੈੱਸ ਕਲੱਬ ਨਵਾਂਸ਼ਹਿਰ ਸ਼ਹੀਦ ਭਗਤ ਸਿੰਘ ਨਗਰ, ਜਮਹੂਰੀ ਅਧਿਕਾਰ ਸਭਾ ਅਤੇ ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਵੱਲੋਂ ਪੈਗਾਸਸ ਜਸੂਸੀ ਕਾਂਡ ਦੀ ਉੱਚ ਪੱਧਰੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਰਾਉਣ ਦੀ ਮੰਗ ਨੂੰ ਲੈਕੇ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਭਾਰਤ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਡੈਮੋਕਰੈਟਿਕ ਲਾਇਰਜ਼ ਐਸੋਸੀਏਸ਼ਨ ਦੇ ਸੂਬਾਈ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਪੱਤਰਕਾਰਾਂ ਦੇ ਨੁਮਾਇੰਦਿਆਂ ਪ੍ਰਧਾਨ ਲਾਜਵੰਤ ਸਿੰਘ, ਜਨਰਲ ਸਕੱਤਰ ਰਜਿੰਦਰ ਮਹਿਤਾ, ਮਨੋਜ ਲਾਡੀ, ਗੁਰਬਖਸ਼ ਸਿੰਘ ਮਹੇ, ਜੁਗਿੰਦਰ ਕੁੱਲੇਵਾਲ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰੈਸ ਸਕੱਤਰ ਬੂਟਾ ਸਿੰਘ, ਸਿੰਘ, ਜਿਲਾ ਸਕੱਤਰ ਜਸਬੀਰ ਦੀਪ ਨੇ ਸੰਬੋਧਨ ਕੀਤਾ। ਇਸ ਮੌਕੇ ਪੱਤਰਕਾਰਾਂ ਤੋਂ ਇਲਾਵਾ ਤਰਕਸ਼ੀਲ ਸੁਸਾਇਟੀ ਦੇ ਆਗੂ ਸੱਤਪਾਲ ਸਲੋਹ, ਬਲਜਿੰਦਰ ਸਿੰਘ ਸਹਬਿਾਜਪੁਰ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਵੀ ਮੌਜੂਦ ਸਨ। -ਪੱਤਰ ਪ੍ਰੇਰਕ