ਪੱਤਰ ਪ੍ਰੇਰਕ
ਫਗਵਾੜਾ, 23 ਅਕਤੂਬਰ
ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਕਸ਼ਿਸ਼ ਸ਼ਰਮਾ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਕਰਵਾਈ ਐਡਯੂਕੇਸਟ ਅੰਤਰਗਤ ‘ਪਾਵਰ ਪੁਆਇੰਟ ਪ੍ਰੈਜਨਟੇਸ਼ਨ’ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਤੇ ਸੋਨੇ ਦਾ ਤਗਮ ਜਿੱਤਿਆ। ਪ੍ਰਿੰਸੀਪਲ ਜੋਰਾਵਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ 20 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਨ੍ਹਾਂ ਵਿੱਚੋਂ ਕਸ਼ਿਸ਼ ਸ਼ਰਮਾ ਨੌਂਵੀ ਜਮਾਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਵਿਦਿਆਰਥਣ ਨੂੰ ਸੋਨੇ ਦਾ ਤਗਮਾ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ।