ਪੱਤਰ ਪ੍ਰੇਰਕ
ਨਵਾਂਸ਼ਹਿਰ, 7 ਸਤੰਬਰ
ਪੰਜਾਬ ਸਰਕਾਰ ਪੰਜਾਬ ਦੀ ਨੌਜਵਾਨੀ ਲਈ ਨਸ਼ਾਮੁਕਤ ਤੇ ਸਿਹਤਮੰਦ ਮਾਹੌਲ ਸਿਰਜਣ ਲਈ ਵਚਨਬੱਧ ਹੈ ਅਤੇ ‘ਵਤਨ ਪੰਜਾਬ ਦੀਆਂ ਖੇਡਾਂ’ ਉਸੇ ਲੜੀ ਦਾ ਇੱਕ ਅਹਿਮ ਹਿੱਸਾ ਹਨ। ਇਹ ਪ੍ਰਗਟਾਵਾ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਨਵਾਂਸ਼ਹਿਰ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਜੇਐੱਸਐੱਫਐੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿੱਚੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ 6 ਕਰੋੜ ਰੁਪਏ ਦੇ ਇਨਾਮ ਪਹਿਲੀ ਵਾਰ ਰੱਖੇ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਅੱਜ ਹੋਏ ਫਾਈਨਲ ਮੁਕਾਬਲਿਆਂ ਬਾਰੇ ਦੱਸਿਆ ਕਿ ਐਥਲੈਟਿਕਸ ਅੰਡਰ-17 ਲੜਕੇ ’ਚ 400 ਮੀਟਰ ਵਿਚ ਕਰਨਵੀਰ ਲਖਨਪਾਲ ਨੇ ਪਹਿਲਾ, ਅਮਨ ਨੇ ਦੂਜਾ ਅਤੇ ਮਨਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੇ ’ਚ 800 ਮੀਟਰ ਵਿਚ ਦੀਪਕ ਲੰਗੜੋਆ ਨੇ ਪਹਿਲਾ, ਸ਼ਿਵ ਮਾਨ ਚੱਕ ਇਲਾਹੀ ਬਖਸ਼ ਨੇ ਦੂਜਾ ਅਤੇ ਸੁਮਿਤ ਮਹਿਤਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ‘ਆਪ’ ਦੇ ਯੂਥ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਮੌਜੂਦ ਸਨ।