ਸ਼ਾਹਕੋਟ:
ਇੱਥੇ ਪੰਜਾਬ ਪੈਨਸ਼ਨ ਐਸੋਸੀਏਸ਼ਨ ਪਾਵਕੌਮ ਟਰਾਂਸਕੋ ਯੂਨੀਅਨ ਸ਼ਹਿਰੀ ਤੇ ਸਬ ਅਰਬਨ ਮੰਡਲ ਨਕੋਦਰ ਦੀ ਮੀਟਿੰਗ ਪ੍ਰਧਾਨ ਜਸਵੰਤ ਰਾਏ ਦੀ ਪ੍ਰਧਾਨਗੀ ਹੇਠ ਕੀਤੀ ਗਈ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੀ ਯੂਨੀਅਨ ਨਾਲ 25 ਜੁਲਾਈ ਨੂੰ ਪੈਨਲ ਮੀਟਿੰਗ ਕੀਤੀ ਜਾ ਰਹੀ ਹੈ। ਜੇਕਰ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਹੋਇਆ ਤਾਂ ਉਹ ਸਰਕਾਰ ਖਿਲਾਫ ਤਿੱਖਾ ਸੰਘਰਸ਼ ਸ਼ੁਰੂ ਕਰ ਦੇਣਗੇ। ਮੀਟਿੰਗ ਵਿੱਚ ਦਰਸ਼ਨ ਸਿੰਘ ਡੱਲਾ, ਬਿਹਾਰੀ ਲਾਲ, ਹਰਭਜਨ ਸਿੰਘ, ਰਾਮ ਮੂਰਤੀ, ਹਰਬੰਸ ਲਾਲ, ਮੋਹਨ ਲਾਲ ਅਸਮੈਲਪੁਰ ਤੇ ਨਿਰਮਲ ਸਿੰਘ ਚੰਦੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ