ਪੱਤਰ ਪ੍ਰੇਰਕ
ਹੁਸ਼ਿਆਰਪੁਰ, 27 ਜੁਲਾਈ
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਪ੍ਰਮੁੱਖ ਸਕੱਤਰ ਵਿੱਤ ਨਾਲ ਮੀਟਿੰਗ ਹੋਈ। ਫ਼ਰੰਟ ਦੇ ਕੋਆਰਡੀਨੇਟਰ ਕਰਮ ਸਿੰਘ ਧਨੋਆ ਨੇ ਦੱਸਿਆ ਪ੍ਰਮੁੱਖ ਸਕੱਤਰ ਨੇ ਫ਼ਰੰਟ ਦੇ ਆਗੂਆਂ ਨੂੰ ਸੁਣਨ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰਚੇ ਆਦਿ ਦੇ ਅੰਕੜਿਆਂ ਸਮੇਤ ਵਿੱਤ ਸਕੱਤਰ ਨਾਲ ਵਿਚਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਰਿਪੋਰਟ ਦਿੱਤੀ ਜਾਵੇ। ਧਨੋਆ ਨੇ ਦੱਸਿਆ ਕਿ ਫ਼ਰੰਟ ਵਲੋਂ ਫ਼ੈਸਲਾ ਲਿਆ ਗਿਆ ਕਿ 29 ਜੁਲਾਈ ਨੂੰ ਜ਼ਿਲ੍ਹਾ ਪੱਧਰ ’ਤੇ ਰੈਲੀਆਂ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।