ਨਿੱਜੀ ਪੱਤਰ ਪ੍ਰੇਰਕ
ਗੁਰਾਇਆ, 20 ਸਤੰਬਰ
ਮਿੱਡ-ਡੇ-ਮੀਲ ਵਰਕਰਾਂ ਨੂੰ ਜੁਲਾਈ-ਅਗਸਤ ਦਾ ਮਿਹਨਤਾਨਾ ਅੱਧ ਸਤੰਬਰ ਤੋਂ ਵੱਧ ਬੀਤਣ ਤੱਕ ਵੀ ਦਾ ਮਿਹਨਤਾਨਾ ਜਾਰੀ ਨਾ ਕਰਨ ’ਤੇ ਮਾਨ ਸਰਕਾਰ ਦੀ ਨਿਖੇਧੀ ਕਰਦਿਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਬਲਾਕ ਗੁਰਾਇਆ 1 ਅਤੇ 2 ਦੀ ਪ੍ਰਧਾਨ ਸਿਮਰਨਜੀਤ ਪਸਲਾ ਅਤੇ ਸੁਖਵਿੰਦਰ ਕੌਰ ਸਰਹਾਲ ਮੁੰਡੀ ਦੀ ਅਗਵਾਈ ਵਿੱਚ ਬਲਾਕ ਸਿੱਖਿਆ ਦਫ਼ਤਰ ਗੁਰਾਇਆ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਮੁਲਾਜ਼ਮ ਆਗੂਆਂ ਨੇ ਮਿਹਨਤਾਨਾ ਤੁਰੰਤ ਜਾਰੀ ਕਰਦਿਆਂ ਮਿੱਡ-ਡੇ-ਮੀਲ ਵਰਕਰਾਂ ਨੂੰ ਹਰ ਮਹੀਨਾ ਮਿਹਨਤਾਨਾ ਦਿੱਤਾ ਜਾਵੇ ਅਤੇ ਗੁਆਂਢੀ ਸੂਬੇ ਹਰਿਆਣਾ ਪੈਟਰਨ ਤੇ 7000/-ਰੁਪਏ ਮਿਹਨਤਾਨਾ ਤੁਰੰਤ ਦਿੱਤਾ ਜਾਵੇ।਼ ਯੂਨੀਅਨ ਦੇ ਮੁੱਖ ਸਲਾਹਕਾਰ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਜੇ ਚਾਰ ਪੰਜ ਦਿਨਾਂ ਵਿੱਚ ਜੁਲਾਈ-ਅਗਸਤ ਦਾ ਮਿਹਨਤਾਨਾ ਤੁਰੰਤ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮਿਡ ਡੇਅ ਮੀਲ ਵਰਕਰਾਂ ਨੇ ਸਰਕਾਰ ਦਾ ਪੁਤਲਾ ਫੂਕਿਆ
ਪੱਟੀ (ਪੱਤਰ ਪ੍ਰੇਰਕ): ਨੇੜਲੇ ਕਸਬਾ ਵਲਟੋਹਾ ਅੰਦਰ ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ, ਕੁਲਵੰਤ ਕੌਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਮੀਤ ਕੌਰ ਨੇ ਕਿਹਾ ਕਿ 3000 ਰੁਪਏ ਜਾਰੀ ਕੀਤੇ ਜਾਣ, ਵਰਕਰਾਂ ਨੂੰ ਵਰਦੀਆਂ ਦਿੱਤੀਆਂ ਜਾਣ, 10 ਲੱਖ ਰੁਪਏ ਦਾ ਬੀਮਾ ਦਿੱਤਾ ਜਾਵੇ ਅਤੇ ਹੋਰ ਮੰਗਾਂ ਮੰਨੀਆਂ ਜਾਣ। ਇਸ ਮੌਕੇ ਧਰਮ ਸਿੰਘ, ਸੁਖਵੰਤ ਸਿੰਘ, ਬਲਜੀਤ ਕੌਰ, ਰਾਜਵਿੰਦਰ ਕੌਰ, ਬਲਬੀਰ ਕੌਰ ਆਦਿ ਹਾਜ਼ਰ ਸਨ|