ਪੱਤਰ ਪ੍ਰੇਰਕ
ਦਸੂਹਾ, 6 ਜੁਲਾਈ
‘ਆਪ’ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਅੱਜ ਪਿੰਡ ਖੋਖਰ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮੁਸ਼ਕਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ। ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪਿੰਡ ਵਿੱਚ ਲਾਈਟਾਂ ਤੇ ਪਾਣੀ ਦੇ ਨਿਕਾਸ ਲਈ ਗਰਾਂਟ ਜਾਰੀ ਕਰਨ ਦਾ ਐਲਾਨ ਕਰਦਿਆਂ ਭਰੋਸਾ ਦਿੱਤਾ ਕਿ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦਾ ਮੁੱਖ ਟੀਚਾ ਹੈ ਅਤੇ ‘ਆਪ’ ਸਰਕਾਰ ਲੋਕਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਘੁੰਮਣ ਨੇ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਪਿੰਡ ਦੇ ਮੋਹਤਬਰਾਂ ਨੂੰ ਵਧ ਚੜ੍ਹ ਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਪਿੰਡ ਵਾਸੀਆਂ ਨੇ ਘੁੰਮਣ ਦਾ ਸਨਮਾਨ ਕੀਤਾ। ਇਸ ਮੌਕੇ ਬਲਰਾਜ ਸਿੰਘ, ਕਰਨੈਲ ਸਿੰਘ, ਕੋਂਸਲਰ ਸੰਤੋਖ ਤੋਖੀ, ਸਾਬੀ ਬਾਜਵਾ, ਰਛਪਾਲ ਸਿੰਘ, ਅਵਤਾਰ ਸਿੰਘ, ਬਸੰਤ ਸਿੰਘ, ਦਲਵਿੰਦਰ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ ਆਦਿ ਮੋਹਤਬਰ ਮੌਜੂਦ ਸਨ।