ਪੱਤਰ ਪ੍ਰੇਰਕ
ਤਰਨ ਤਾਰਨ, 18 ਅਕਤੂਬਰ
ਜ਼ਿਲ੍ਹੇ ਅੰਦਰ ਝੋਨੇ ਕੀਤੀ ਖਰੀਦ ਸਬੰਧੀ ਕਿਸਾਨਾਂ ਨੂੰ ਹੁਣ ਤੱਕ 442 ਕਰੋੜ 60 ਲੱਖ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,26,973 ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 5,11,308 ਟਨ ਝੋਨੇ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਹੈ। ਅਧਿਕਾਰੀ ਨੇ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਹਨ| ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਹਨ।