ਬਲਾਚੌਰ: ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬਲਾਚੌਰ ਦੀ ਮਾਸਿਕ ਮੀਟਿੰਗ ਸੋਮ ਲਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਉਨ੍ਹਾਂ ਕਿਹਾ ਕਿ 24 ਮਾਰਚ ਨੂੰ ਜ਼ਿਲ੍ਹਾ ਪੱਧਰ ’ਤੇ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿੱਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ। ਪੈਨਸ਼ਨਰਜ਼ ਆਪਣੀ ਸਮੱਸਿਆਵਾਂ 17 ਮਾਰਚ ਤੱਕ ਡੀਸੀ ਦਫਤਰ ’ਚ ਪਹੁੰਚਾ ਦੇਣ। ਪੈਨਸ਼ਨਰਾਂ ਨੇ ਮੰਗ ਕੀਤੀ ਕਿ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਤੁਰੰਤ ਦਿੱਤਾ ਜਾਵੇ ਅਤੇ ਮੈਡੀਕਲ ਭੱਤਾ ਦੋ ਹਜ਼ਾਰ ਰੁਪਏ ਮਹੀਨਾ ਕਰਨ ਦੀ ਮੰਗ ਕੀਤੀ।
-ਪੱਤਰ ਪ੍ਰੇਰਕ