ਪੱਤਰ ਪ੍ਰੇਰਕ
ਪਠਾਨਕੋਟ, 28 ਅਕਤੂਬਰ
ਸੁਜਾਨਪੁਰ ਦੇ ਧਾਰ ਬਲਾਕ ਅੰਦਰ ਬੀਡੀਪੀਓ ਦਫਤਰ ਵਿੱਚ ਅੱਜ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਸ਼ਾਮਲ ਹੋਏ ਅਤੇ ਉਨ੍ਹਾਂ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਦੇਣ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਕੈਂਪ ਵਿੱਚ 2 ਕਿਲੋਵਾਟ ਤੱਕ ਬਿਜਲੀ ਦੇ ਬਿੱਲ ਬਕਾਇਆ ਮੁਆਫ ਕੀਤੇ ਜਾਣਗੇ ਅਤੇ ਖਪਤਕਾਰਾਂ ਨੂੰ ਬਿਜਲੀ ਬਿਲ ਮੁਆਫੀ ਦੇ ਸਰਟੀਫੀਕੇਟ ਦਿੱਤੇ ਜਾਣਗੇ। ਇਸੇ ਤਰ੍ਹਾਂ ਬੁਢਾਪਾ ਪੈਨਸ਼ਨ, ਆਸ਼ਰਿਤ ਪੈਨਸ਼ਨ, ਮਗਨਰੇਗਾ ਨੌਕਰੀ ਕਾਰਡ, 5-5 ਮਰਲੇ ਦੇ ਪਲਾਟ ਦੇਣ, ਐਸਸੀ-ਬੀਸੀ ਕਰਜ਼ਾ ਸੁਵਿਧਾ, ਇੰਤਕਾਲ, ਸਰਬੱਤ ਸਿਹਤ ਬੀਮਾ ਯੋਜਨਾ, ਘਰ-ਘਰ ਜਲ ਮਿਸ਼ਨ ਤਹਿਤ ਫਾਰਮ ਭਰੇ ਜਾ ਰਹੇ ਹਨ। ਭਲਕੇ 29 ਅਕਤੂਬਰ ਨੂੰ ਵੀ ਇਹ ਕੈਂਪ ਜਾਰੀ ਰਹੇਗਾ।
ਅੰਮ੍ਰਿਤਸਰ (ਪੱਤਰ ਪ੍ਰੇਰਕ): ਅੱਜ ਜ਼ਿਲ੍ਹੇ ਵਿਚ ਚਾਰ ਸਥਾਨਾਂ ਉਤੇ ਸੁਵਿਧਾ ਕੈਂਪ ਲਾਏ ਗਏ। ਡਿਪਟੀ ਕਮਿਸ਼ਨਰ ਨੇ ਅੱਜ ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ’ਚ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਅਜਨਾਲਾ, ਬੰਡਾਲਾ ਅਤੇ ਸਠਿਆਲਾ ’ਚ ਅਜਿਹੇ ਕੈਂਪ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਕੈਂਪਾਂ ਵਿਚ 15 ਤੋਂ ਵੱਧ ਸੇਵਾਵਾਂ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਤਰਸੇਮ ਸਿੰਘ ਡੀ ਸੀ. ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਾ ਕੱਟਣੇ ਨਾ ਪੈਣ।
ਕੈਪਸ਼ਨ: ਅਮਿਤ ਸਿੰਘ ਮੰਟੂ ਲੋਕਾਂ ਨੂੰ ਸੁਵਿਧਾ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ। -ਫੋਟੋ: ਧਵਨ