ਜਲੰਧਰ: ਵਧੀਕ ਜ਼ਿਲਾ ਮੈਜਿਸਟਰੇਟ ਅਮਰਜੀਤ ਬੈਂਸ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 9.00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਾ ਦਿੱਤੀ ਹੈ। ਇਨ੍ਹਾਂ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਕੇਵਲ ਉਨ੍ਹਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾਂ ਕੋਲ ਬੀ.ਆਈ.ਐੱਸ. ਦਾ ਸਰਟੀਫਿਕੇਟ ਹੋਵੇ। ਵਧੀਕ ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ ਵਿੱਚ ਕਣਕ ਦੀ ਨਾੜ/ਰਹਿੰਦ- ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਲਾ ਦਿੱਤੀ ਹੈ। ਇਹ ਦੋਵੇਂ ਹੁਕਮ 31 ਮਈ ਤੱਕ ਲਾਗੂ ਰਹਿਣਗੇ। -ਨਿੱਜੀ ਪੱਤਰ ਪ੍ਰੇਰਕ