ਪੱਤਰ ਪ੍ਰੇਰਕ
ਜਲੰਧਰ, 17 ਜੁਲਾਈ
ਰੇਲਵੇ ਨੇ ਬਗ਼ੈਰ ਟਿਕਟ ਦੇ ਰੇਲ ਗੱਡੀਆਂ ’ਚ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ 90 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਹੈ। ਰੇਲਵੇ ਵੱਲੋਂ ਯੋਗ ਟਿਕਟਾਂ ਨਾਲ ਹੀ ਸਫ਼ਰ ਕਰਨ ਲਈ ਜਾਗਰੂਕ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਲੁਧਿਆਣਾ ਦੇ ਦਿਵਾਕਰ ਵਰਸ਼ਨੀ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ-ਕਟਿਹਾਰ, ਅਕਾਲ ਤਖ਼ਤ ਐਕਸਪ੍ਰੈਸ, ਸ੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ-ਅੰਬੇਡਕਰ ਨਗਰ ਮਾਲਵਾ ਐਕਸਪ੍ਰੈਸ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ 148 ਯਾਤਰੀਆਂ ਤੋਂ 90 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ। ਜੋ ਬਿਨਾਂ ਟਿਕਟ ਤੇ ਅਨਿਯਮਿਤ ਤਰੀਕੇ ਨਾਲ ਯਾਤਰਾ ਕਰ ਰਹੇ ਸਨ। ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਬਿਨਾਂ ਟਿਕਟ ਯਾਤਰਾ ਕਰਨਾ ਕਾਨੂੰਨੀ ਜੁਰਮ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਵੈਧ ਟਿਕਟਾਂ ਨਾਲ ਹੀ ਸਫ਼ਰ ਕਰਨ। ਇਸ ਤਰ੍ਹਾਂ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਫ਼ਿਰੋਜ਼ਪੁਰ ਡਵੀਜ਼ਨ ਦੇ ਸਾਰੇ ਸਟੇਸ਼ਨਾਂ ਤੇ ਰੇਲ ਗੱਡੀਆਂ ’ਚ ਜਾਰੀ ਰਹੇਗੀ।