ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 14 ਜੁਲਾਈ
ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਸਿਵਲ ਹਸਪਤਾਲ ਦੇ ਐੱਮ.ਸੀ.ਐੱਚ. ਸੈਂਟਰ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਜ਼ੱਚਾ-ਬੱਚਾ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸਿਵਲ ਸਰਜਨ ਨੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਚੈਕਿੰਗ ਕੀਤੀ ਗਈ ਤੇ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਡਾ. ਰਮਨ ਸ਼ਰਮਾ ਵੱਲੋਂ ਸੈਂਟਰ ਵਿੱਚ ਉਨ੍ਹਾਂ ਵੱਲੋਂ ਸਫ਼ਾਈ ਵਿਵਸਥਾ ਤੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੇ ਕੰਮ-ਕਾਜ ਬਾਰੇ ਤਸੱਲੀ ਪ੍ਰਗਟ ਕੀਤੀ ਗਈ।
ਇਸੇ ਦੌਰਾਨ ਡਾ. ਰਮਨ ਸ਼ਰਮਾ ਵੱਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ (ਯੂਪੀਐਚਸੀ) ਬਸਤੀ ਬਾਵਾ ਖੇਲ ਜਲੰਧਰ ’ਚ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਮੌਜੂਦ ਸਟਾਫ ਦੇ ਕੰਮਕਾਜ ਦਾ ਜਾਇਜ਼ਾ ਲਿਆ ਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੀ ਹਦਾਇਤ ਕੀਤੀ ਗਈ। ਸਿਵਲ ਸਰਜਨ ਵੱਲੋਂ ਯੂਪੀਐਚਸੀ ਬਸਤੀ ਬਾਵਾ ਖੇਲ ਵਿੱਚ 15 ਜੁਲਾਈ ਤੋਂ ਓਟ ਸੈਂਟਰ (ਨਸ਼ਾ ਛੁਡਾਊ ਕੇਂਦਰ) ਦੀ ਸ਼ੁਰੂਆਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।