ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਨਵੰਬਰ
ਜ਼ਿਲ੍ਹੇ ਵਿੱਚ ਗੈਰਕਾਨੂੰਨੀ ਤੌਰ ’ਤੇ ਪਟਾਕਿਆਂ ਦੀ ਵਿਕਰੀ ਅਤੇ ਭੰਡਾਰ ਕਰਨ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਹੈਲਪ ਲਾਈਨ ਨੰਬਰ 85569-18229 ਅਤੇ ਟੈਲੀਫੋਨ ਨੰਬਰ 0181-2224417 ਸ਼ੁਰੂ ਕੀਤਾ ਹੈ ਜਿਸ ’ਤੇ ਕੋਈ ਵੀ ਪਟਾਕਿਆਂ ਦੀ ਅਣਧਿਕਾਰਤ ਵਿਕਰੀ ਅਤੇ ਭੰਡਾਰ ਕਰਨ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਜ਼ਿਲ੍ਹਾ ਵਾਸੀ ਇਸ ਹੈਲਪਲਾਈਨ ਨੰਬਰ ’ਤੇ ਫੋਨ ਕਰਕੇ ਜਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਜਿਸ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ ਸਿਰ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।