ਪੱਤਰ ਪ੍ਰੇਰਕ
ਫਗਵਾੜਾ, 13 ਜੂਨ
ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗੱਠਜੋੜ ਦੀ ਖੁਸ਼ੀ ’ਚ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਦ ਅਤੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ’ਚ ਅਕਾਲੀ ਤੇ ਬਸਪਾ ਆਗੂਆਂ ਨੇ ਲੱਡੂ ਵੰਡੇ ਤੇ ਇਕ ਦੂਜੇ ਨੂੰ ਵਧਾਈ ਦਿੱਤੀ। ਇਸ ਮੌਕੇ ਹਰਭਜਨ ਬਲਾਲੋ ਸੀਨੀਅਰ ਬਸਪਾ ਲੀਡਰ ਪੰਜਾਬ, ਰਮੇਸ਼ ਕੌਲ ਜਨਰਲ ਸੈਕਟਰੀ ਪੰਜਾਬ ਅਤੇ ਸੀਨੀਅਰ ਬਸਪਾ ਲੀਡਰ ਸ਼ਾਮਿਲ ਹੋਏ।
ਫਿਲੌਰ (ਪੱਤਰ ਪ੍ਰੇਰਕ): ‘ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ’ਚ ਗੱਠਜੋੜ ਦਾ ਫੈਸਲਾ ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਅਧਿਆਇ ਦੀ ਸ਼ਰੂਆਤ ਹੈ।’ ਇਹ ਗੱਲ ਹਲਕਾ ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਅੱਜ ਇੱਥੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਦੀ ਰਾਜਨੀਤੀ ਦੇ ਸਮੀਕਰਨਾਂ ਵਿੱਚ ਵੱਡੇ ਫੇਰ ਬਦਲ ਕਰੇਗਾ। ਇਸ ਮੌਕੇ ਵਰਕਰਾਂ ਵਲੋਂ ਵਿਧਾਇਕ ਖੈਹਰਾ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ।