ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 13 ਜੁਲਾਈ
ਇੱਥੋਂ ਨੇੜਲੇ ਪਿੰਡ ਖੋਜਾ ਬੇਟ ਦੇ ਨੌਜਵਾਨ ਚਰਨਜੀਤ ਸਿੰਘ ਚੰਨੀ (24) ਪੁੱਤਰ ਮਰਹੂਮ ਕੁਲਦੀਪ ਸਿੰਘ ਦੀ ਸਪੇਨ ਦੇ ਸ਼ਹਿਰ ਬਾਰਸੀਲੋਨਾ ਵਿੱਚ ਤਿੰਨ ਕੁ ਹਫ਼ਤੇ ਪਹਿਲਾਂ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ ਸੀ, ਜਿਸ ਦੀ ਲਾਸ਼ ਅੱਜ ਪਿੰਡ ਖੋਜਾ ਬੇਟ ਪੁੱਜੀ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਗਮਗੀਨ ਮਾਹੌਲ ’ਚ ਨੌਜਵਾਨ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਜੈ ਕੁਮਾਰ ਮੰਗੂਪੁਰ, ਸੰਤੋਖ ਸਿੰਘ ਸ਼ਿਵਾਲਿਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੂਨਮ ਮਾਨਿਕ ਸਮੇਤ ਹੋਰ ਸਿਆਸੀ ਆਗੂ ਹਾਜ਼ਰ ਸਨ। ਪਰਿਵਾਰਕ ਮੈਂਬਰਾਂ ਨੇ ਸਪੇਨ ਤੋਂ ਲਾਸ਼ ਮੰਗਵਾਉਣ ਵਿੱਚ ਮਦਦ ਕਰਨ ਲਈ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦਾ ਧੰਨਵਾਦ ਕੀਤਾ।