ਪੱਤਰ ਪ੍ਰੇਰਕ
ਨਵਾਂਸ਼ਹਿਰ, 17 ਅਗਸਤ
ਸਤਨਾਮ ਸਿੰਘ ਜਲਵਾਹਾ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਸਤਨਾਮ ਸਿੰਘ ਜਲਵਾਹਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਮਿਹਨਤ ਅਤੇ ਲੋਕਾਂ ਦੀ ਸੇਵਾ ਕਰਕੇ ਨਿਭਾਉਣਗੇ। ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਵੀ ਨਵਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ, ਬਲਬੀਰ ਕਰਨਾਣਾ, ਗਗਨ ਅਗਨੀਹੋਤਰੀ, ਸੰਨੀ ਸਿੰਘ ਅਹਲੂਵਾਲੀਆ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।