ਫਿਲੌਰ: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਅੱਜ ਨੂਰਮਹਿਲ ਵਿਖੇ ਹੋਈ, ਜਿਸ ਵਿੱਚ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਣ ਦਾ ਐਲਾਨ ਕੀਤਾ ਗਿਆ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਸੰਦੀਪ ਰਾਜੋਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਸਬੰਧੀ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ ਨੇ ਦੱਸਿਆ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 24 ਸਤੰਬਰ ਨੂੰ ਆਪ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ ਜਾਵੇਗੀ। -ਪੱਤਰ ਪ੍ਰੇਰਕ