ਪੱਤਰ ਪ੍ਰੇਰਕ
ਸ਼ਾਹਕੋਟ, 29 ਮਾਰਚ
ਇਲਾਕੇ ਦੇ ਕਤਲ ਕੀਤੇ ਗਏ ਨੌਜਵਾਨ ਦੇ ਦੋ ਮੁੱਖ ਮੁਲਜ਼ਮਾਂ ਨੂੰ ਸ਼ਾਹਕੋਟ ਪੁਲੀਸ ਨੇ ਗ੍ਰਿਫਤਾਰ ਕੀਤਾ ਹੈ। ਐਸ.ਐਚ.ਓ ਸ਼ਾਹਕੋਟ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ 2 ਜਨਵਰੀ 2022 ਨੂੰ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਅਮਰੀਕ ਸਿੰਘ ਵਾਸੀ ਤਲਵੰਡੀ ਬੂਟੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਮੁਢਲੀ ਜਾਂਚ ਦੌਰਾਨ ਕਤਲ ਕੇਸ ਵਿਚ ਸ਼ਾਮਲ ਦਿਲਪ੍ਰੀਤ ਸਿੰਘ ਪੁੱਤਰ ਸ਼ਿੰਦਾ ਵਾਸੀ ਤਲਵੰਡੀ ਬੂਟੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਮੁੱਖ ਮੁਲਜ਼ਮ ਪੁਲੀਸ ਤੋਂ ਬਚਦੇ ਆ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਨੇ ਛਾਪਾ ਮਾਰ ਕੇ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਉਰਫ ਸੁੰਮਾ ਤੇ ਲਵਲੀ ਪੁੱਤਰਾਨ ਬਲਦੇਵ ਰਾਜ ਉਰਫ ਗੰਜਾ ਨੂੰ ਗ੍ਰਿਫਤਾਰ ਕਰ ਲਿਆ ਹੈ।