ਪੱਤਰ ਪ੍ਰੇਰਕ
ਫਗਵਾੜਾ, 17 ਅਕਤੂਬਰ
ਇੱਥੇ ਬੀਤੀ ਰਾਤ ਇੱਕ ਮਹਿਲਾ ਨੇ ਭੇਤਭਰੇ ਹਾਲਾਤ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਮੁਤਾਬਿਕ ਪ੍ਰਾਚੀਨ ਸ਼ਿਵ ਮੰਦਰ ਪਲਾਹੀ ਗੇਟ ਦੇ ਨਜ਼ਦੀਕ ਗਲੀ ’ਚ ਮੀਨੂੰ ਨਾਮ ਦੀ ਮਹਿਲਾ ਆਪਣੇ ਪਰਿਵਾਰ ਸਮੇਤ ਰਹਿੰਦੀ ਸੀ। ਉਸ ਦੇ ਪਤੀ ਵਿੱਕੀ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਘਟਨਾ ਨੂੰ ਅੰਜਾਮ ਦਿੱਤਾ। ਵਿੱਕੀ ਨੇ ਦੱਸਿਆ ਕਿ ਉਸ ਦੇ ਬੱਚਿਆਂ ਦਾ ਫ਼ੋਨ ਆਇਆ ਕਿ ਉਨ੍ਹਾਂ ਦੀ ਮਾਤਾ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹ ਰਹੀ। ਜਦੋਂ ਉਸ ਨੇ ਘਰ ਪੁੱਜ ਕੇ ਦੇਖਿਆ ਤਾਂ ਉਸ ਦੀ ਪਤਨੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ ਪੋਸਟ ਮਾਰਟਮ ਲਈ ਰੱਖਵਾ ਦਿੱਤਾ ਹੈ।