ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 11 ਸਤੰਬਰ
ਇੱਥੇ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਦੀ ਮੀਟਿੰਗ ਪ੍ਰਧਾਨ ਅਜੀਤ ਸਿੰਘ ਗੁਰਾਇਆ ਅਤੇ ਜਨਰਲ ਸਕੱਤਰ ਪ੍ਰੇਮ ਸਾਗਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪ੍ਰਧਾਨ ਗੁਰਾਇਆ, ਪਰਮਾਨੰਦ ਦਿਵੇਦੀ, ਪ੍ਰੋ. ਕੇਵਲ ਕਲੋਟੀ ਅਤੇ ਹੋਰ ਬੁਲਾਰਿਆਂ ਨੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸੂਬਾ ਪੱਧਰੀ ਸੰਘਰਸ਼ ਵਿੱਢਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਮੇਂ-ਸਮੇਂ ’ਤੇ ਲਏ ਗਏ ਫੈਸਲਿਆਂ ਨੂੰ ਲਾਗੂ ਕਰੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਵੱਖ-ਵੱਖ ਵਿਭਾਗਾਂ ’ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ, ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਛੇਵੇਂ ਤਨਖ਼ਾਹ ਕਮਿਸ਼ਨ ਵਿੱਚ ਸੋਧ ਕਰਕੇ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਬਕਾਇਆ ਦਿੱਤਾ ਜਾਵੇ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਿੱਤੀਆਂ ਜਾਣ, ਮੈਡੀਕਲ ਭੱਤਾ ਵਧਾਇਆ ਜਾਵੇ ਅਤੇ ਕੈਸ਼ਲੈਸ ਮੈਡੀਕਲ ਸਕੀਮ ਲਾਗੂ ਕੀਤੀ ਜਾਵੇ। ਇਸ ਮੌਕੇ ਨਰਿੰਦਰ ਸਿੰਘ ਕੰਗ, ਬਲਬੀਰ ਸਿੰਘ, ਸ਼ਿਵ ਕੁਮਾਰ, ਵਿਨੋਦ ਸੈਣੀ, ਅਮਰੀਕ ਸਿੰਘ, ਸੋਹਣ ਸਿੰਘ, ਕਸ਼ਮੀਰਾ ਸਿੰਘ, ਹਰਭਜਨ ਸਿੰਘ, ਬਸੰਤ ਸਿੰਘ, ਤੀਰਥ ਸਿੰਘ, ਤਿਲਕ ਰਾਜ, ਕੁਲਦੀਪ ਸਿੰਘ, ਗੁਰਮੀਤ ਸਿੰਘ ਅਤੇ ਗੁਰਮਿੰਦਰ ਸਿੰਘ ਮੌਜੂਦ ਸਨ।