ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਅਕਤੂਬਰ
ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਦਾ ਝਪਟਮਾਰਾਂ ਨੇ ਉਦੋਂ ਮੋਬਾਈਲ ਫੋਨ ਖੋਹ ਲਿਆ ਜਦੋਂ ਉਹ ਆਪਣੇ ਘਰ ਤੋਂ ਬਾਹਰ ਨਿਕਲੇ ਹੀ ਸਨ। ਜਾਣਕਾਰੀ ਅਨੁਸਾਰ ਇਹ ਘਟਨਾ ਬਲਦੇਵ ਨਗਰ ਵਿਚ ਵਾਪਰੀ ਜਦੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਦਾ ਫੋਨ ਖੋਹ ਕੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਉਨ੍ਹਾਂ ਪੁਲੀਸ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ। ਪੰਡਤ ਦੀਨ ਦਿਆਲ ਉਪਾਧਿਆਏ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਕਿਸ਼ਨ ਲਾਲ ਸ਼ਰਮਾ ਨੇ ਪੁਲੀਸ ਦੀ ਡੰਗਟਪਾਊ ਕਾਰਜਸ਼ੈਲੀ ਦੀ ਨਿਖੇਧੀ ਕੀਤੀ। ਉਨ੍ਹਾਂ ਸ਼ਹਿਰ ਵਿੱਚ ਹੋ ਰਹੇ ਅਪਰਾਧ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੁਲੀਸ ਲੁਟੇਰਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਸਕੀ।